29 ਮਾਰਚ 1682 ਨੂੰ ਭਾਈ ਨੰਦ ਲਾਲ ਜੀ ਔਰੰਗਜ਼ੇਬ ਤੋ ਜਾਨ ਬਚਾ ਕੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚਰਨਾਂ ਵਿੱਚ ਆਨੰਦਪੁਰ ਸਾਹਿਬ ਪਹੁੰਚਿਆ ਸੀ । ਆਉ ਸੰਖੇਪ ਝਾਤ ਮਾਰੀਏ ਭਾਈ ਨੰਦ ਲਾਲ ਜੀ ਦੇ ਜੀਵਨ ਕਾਲ ਤੇ ਜੀ ।
ਭਾਈ ਨੰਦ ਲਾਲ ਜੀ ਗੋਯਾ (੧੬੩੩–੧੭੧੩) ਦਾ ਜਨਮ ਗ਼ਜ਼ਨੀ (ਅਫ਼ਗ਼ਾਨਿਸਤਾਨ) ਵਿਚ ਹੋਇਆ । ਉਨ੍ਹਾਂ ਦੇ ਪਿਤਾ ਛੱਜੂ ਮੱਲ ਜੀ ਸ਼ਹਿਜ਼ਾਦਾ ਦਾਰਾ ਸ਼ਿਕੋਹ ਦੇ ਮੁਨਸ਼ੀ ਅਤੇ ਬਹੁਤ ਚੰਗੇ ਵਿਦਵਾਨ ਸਨ । ਭਾਈ ਨੰਦ ਲਾਲ ਜੀ ਨੇ ਬਾਰਾਂ ਸਾਲ ਦੀ ਉਮਰੀ ਵਿਚ ਕਵਿਤਾ ਲਿਖਣੀ ਸ਼ੁਰੂ ਕੀਤੀ ਅਤੇ ਆਪਣਾ ਤਖੱਲੁਸ 'ਗੋਯਾ' ਰੱਖਿਆ । ਜਦੋਂ ਉਹ ਸਤਾਰਾਂ ਸਾਲ ਦੇ ਹੋਏ ਤਾਂ ਉਨ੍ਹਾਂ ਦੇ ਮਾਤਾ ਜੀ ਅਤੇ ਉਸਤੋਂ ਦੋ ਸਾਲ ਬਾਅਦ ਉਨ੍ਹਾਂ ਦੇ ਪਿਤਾ ਜੀ ਦਾ ਦੇਹਾਂਤ ਹੋ ਗਿਆ ।