ਸੀਤਲ ਜਿਹਾ ਨਾਂ ਕਿਸੇ ਹੋ ਜਾਵਣਾ ਜੀ ।ਇਸ ਢਾਡੀ ,ਇਤਿਹਾਸਕਰ ,ਕਹਾਣੀਕਾਰ , ਨਾਵਲਿਸਟ ਨੂੰ ਕਾਮਰੇਡਾਂ ਜਾਣ ਬੁੱਝ ਅਣਗੋਲਿਆ ਕੀਤਾ ।ਨਵੀਂ ਪੀੜੀ ਦੇ ਜਵਾਨਾਂ ਨੂੰ ਸੀਤਲ ਸਾਹਿਬ ਨੂੰ ਨਿੱਠ ਕੇ ਪੜ੍ਹਨਾ ਚਾਹੀਦਾ।
ਪ੍ਰੋ. ਸ਼ਮਸ਼ੇਰ ਸਿੰਘ ਸੰਧੂ
ਗਿਆਨੀ ਸੋਹਣ ਸਿੰਘ ਸੀਤਲ
ਇਹ ੧੯੪੬ ਦੀ ਗੱਲ ਹੈ। ਓਦੋਂ ਮੈਂ ਛੇਵੀਂ ਜਮਾਤ ਚੜ੍ਹਿਆ ਸਾਂ ਜਦੋਂ ਮੈਂ ਪਹਿਲੀ ਵਾਰ ਸੀਤਲ ਹੋਰਾਂ ਨੂੰ ਵੇਖਿਆ ਤੇ ਸੁਣਿਆਂ। ਮੈਂ ਤੇ ਮੇਰਾ ਵੱਡਾ ਵੀਰ ਗੁਰਚਰਨ ਸਿੰਘ ਆਪਣੇ ੫-੭ ਬੇਲੀਆਂ ਨਾਲ ਆਪਣੇ ਪਿੰਡ ਸਹਿਜਰਾ (ਹੁਣ ਪਾਕਿਸਤਾਨ) ਤੋਂ ੧ ਮੀਲ ਦੂਰ ਪਿੰਡ ਰੱਤੋਕੇ ਮੇਲਾ ਵੇਖਣ ਗਏ ਹੋਏ ਸਾਂ। ਘੁੰਮਦਿਆਂ ਫਿਰਦਿਆਂ ਮੇਲਾ ਵੇਖਦਿਆਂ ਘਰੋਂ ਲਿਆਂਦੀ ਆਨਾ-ਦੁਆਨੀ ਜਦ ਖਰਚੀ ਗਈ ਤਾਂ ਗਰਮੀਂ ਦੇ ਹਰਫਲੇ ਹੋਏ ਛਾਂ ਭਾਲਦੇ ਅਸੀਂ ਪੰਡਾਲ ਦੀ ਛਾਂਵੇ ਇਕ ਨੁਕਰੇ ਜਾ ਖਲੋਤੇ। ਪੰਡਾਲ ਦੀ ਛਾਂ ਥੁਹੜੀ ਸੀ ਤੇ
ਸੀਤਲ ਹੋਰਾਂ ਨੂੰ ਸੁਣਨ ਵਾਲਿਆਂ ਦਾ ਇਕੱਠ ਜ਼ਿਆਦਾ। ਸੀਤਲ ਹੋਰਾਂ ਨੇ ੧੯੩੬ ਵਿੱਚ ਪਹਿਲੀ ਵਾਰ ਆਪਣੇ ਢਾਡੀ ਜਥੇ ਨਾਲ ਰੱਤੋਕੇ ਦੀਵਾਨ ਕੀਤਾ ਸੀ। ਸੀਤਲ ਜੀ ਓਦੋਂ ਤੋਂ ਇਸ ਮੇਲੇ ਤੇ ਆਪਣਾ ਪ੍ਰੋਗਰਾਮ ਦੇਣ ਆਇਆ ਕਰਦੇ ਸਨ। ਇਲਾਕੇ ਵਿੱਚ ਉਹਨਾਂ ਦੀ ਕਾਫੀ ਪ੍ਰਸਿੱਧੀ ਹੋ ਚੁਕੀ ਸੀ। ਰੱਤੋਕੇ ਪਹਿਲੇ ਵੱਡੇ ਪੱਧਰ ਦੇ ਦੀਵਾਨ ਦਾ ਬਿਰਤਾਂਤ ਸੀਤਲ ਜੀ ਦੀ ਆਪਣੀ ਕਲਮ ਤੋਂ ਅੰਕਿਤ ਕੀਤਾ ਕਾਬਲੇ ਗੌਰ ਹੈ: